ਭੁਗਤਿ ਗਿਆਨੁ, ਦਇਆ ਭੰਡਾਰਣਿ; ਘਟਿ ਘਟਿ ਵਾਜਹਿ ਨਾਦ ॥
bhugat giaan, deaa bhanddaaran; ghatt ghatt vaajeh naad | Ang 6
Sant Singh KhalsaLet spiritual wisdom be your food, and compassion your attendant. The Sound-current of the Naad vibrates in each and every heart.
Manmohan SinghMake Divine Knowledge thy food and mercy thy steward and listen to the Divine music that beats in every heart.
Manmohan Singh (Punjabi)ਬ੍ਰੱਹਮ ਗਿਆਤ ਨੂੰ ਆਪਣਾ ਭੋਜਨ ਅਤੇ ਰਹਿਮ ਨੂੰ ਆਪਣਾ ਮੋਦੀ ਬਣਾ ਅਤੇ ਈਸ਼ਵਰੀ ਰਾਗ ਜੋ ਹਰ ਦਿਲ ਅੰਦਰ ਹੁੰਦਾ ਹੈ, ਨੂੰ ਸਰਵਣ ਕਰ।
Fareedkot Teekaਭੋਜਨ ਬਣੇ ਹੋਏ ਕੋ ਜੋਗੀ ਲੋਕ ਭੁਗਤਿ ਕਹਤੇ ਹੈਂ। ਸੋ ਅੰਤਸਕਰਣ ਕੀ ਬ੍ਰਿਤੀ ਬ੍ਰਹਮਾਕਾਰ ਹੋਨੀ, ਸਰਬਤ੍ਰ ਮੈ ਪੂਰਨ ਦੇਖਨਾ, ਯੇਹੀ ਗ੍ਯਾਨ ਰੂਪ ਭੁਗਤਿ ਕਰੀ ਹੈ। ਅਰਥਾਤ ਆਤਮ ਸੁਖ ਕਰ ਤ੍ਰਿਪਤ ਹੋਏ ਹਾਂ। ਪ੍ਰਭੂ ਕਾ ਸਰੂਪੁ ਸਭ ਕੋ ਜਾਨ ਕਰ ਸਰਬ ਭੂਤੋਂ ਪਰ ਦਯਾ ਕਰਨੀ, ਏਹੀ ਭੰਡਾਰਨਿ ਬਨਾਈ ਹੈ, ਭਾਵ ਦਯਾ ਹੀ ਗ੍ਯਾਨਾਦਿਕ ਗੁਣੋਂ ਕੇ ਦੇਣੇ ਵਾਲੀ ਹੈ। ਘਟੋਂ ਘਟੋਂ ਮੇਂ ਜੋ ਸਬਦੁ ਵਜ ਰਹਾ ਹੈ, ਭਾਵ ਉਚਾਰਨ ਹੋ ਰਹਾ ਹੈ, ਸੋਈ ਹਮਾਰਾ ਨਾਦੁ ਹੈ। ਵਾ ਘਟ ਘਟ ਮੈ ਚੇਤਨ ਸਤਾ (ਵਾਜਹਿ) ਪ੍ਰਗਟ ਹੋ ਰਹੀ ਜਾਣੀ ਹੈ, ਸੋਈ ਹਮਾਰਾ ਨਾਦ ਹੈ॥
Prof. Sahib Singh(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ,ਪਦ ਅਰਥ ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ)।
SikhNet (Spanish)Toma la Sabiduría Divina como tu comida y la Misericordia tómala como tu velador; escucha la Melodía Divina que suena en tu interior.
ਆਪਿ ਨਾਥੁ, ਨਾਥੀ ਸਭ ਜਾ ਕੀ; ਰਿਧਿ ਸਿਧਿ ਅਵਰਾ ਸਾਦ ॥
aap naath, naathee sabh jaa kee; ridh sidh avaraa saad | Ang 6
Sant Singh KhalsaHe Himself is the Supreme Master of all; wealth and miraculous spiritual powers, and all other external tastes and pleasures, are all like beads on a string.
Manmohan SinghHe Himself is supreme Lord who has snaffled all. Riches and miracles are extraneous relishes not liked by saints.
Manmohan Singh (Punjabi)ਉਹ ਖੁਦ ਸ਼ਰੋਮਣੀ ਸਾਹਿਬ ਹੈ ਜਿਸਨੇ ਸਾਰਿਆਂ ਨੂੰ ਨਕੇਲ ਪਾਈ ਹੋਈ ਹੈ। ਧਨਸੰਪਦਾ ਤੇ ਕਰਾਮਾਤਾਂ ਹੋਰ ਹੀ ਸੁਆਦ ਹਨ ਜੋ ਸਾਧੂਆਂ ਨਹੀਂ ਭਾਉਂਦੇ।
Fareedkot Teekaਜੋ ਜੋਗੀਯੋਂ ਮੇ ਮਹੰਤੁ ਹੋਤਾ ਹੈ, ਤਿਸ ਕੋ ਨਾਥੁ ਕਹਤੇ ਹੈਂ। ਸੋ ਜਿਸ ਕੀ ਸਾਰੀ ਸ੍ਰਿਸਟੀ ਆਗ੍ਯਾ ਰੂਪ ਸੂਤ੍ਰ ਮੇ ਨਾਥੀ ਹੂਈ ਹੈ, ਕ੍ਯਾ ਅਧੀਨ ਕਰੀ ਹੂਈ ਹੈ, ਸੋਈ ਆਪ ਹਮਾਰਾ ਨਾਥੁ ਹੈ। ਜੋਗੀਯੋਂ ਕੇ ਪਾਸ ਰਿਧਿ ਸਿਧਿ ਹੋਤੀ ਹੈ। ਸੋ ਰਿਧਿ ਅੰਨ ਆਦਿਕਾਂ ਕੇ ਵਰਤਾਵਣੇ ਲੱਗ੍ਯਾਂ ਟੋਟ ਨ ਆਵਣੀ, ਔਰ ਅਣਮਾਦਿ ੮ ਸਿੱਧੀਆਂ ਮੁਖ੍ਯ ਹੈਂ। ਵਾ ੧੮ ਵਾ ੨੩ ਤਿਨਕਾ (ਅਵਰਾ) ਅਸ੍ਰੇਸਟ ਸ੍ਵਾਦੁ ਹੈ। ਕ੍ਯੋਂਕਿ ਏਹ ਅਕਾਲ ਮੂਰਤਿ ਸਚਖੰਡ ਵਾਸੀ ਕੀ ਪ੍ਰਾਪਤੀ ਮੇ ਬਾਧਕ ਹੈਂ, ਤਾਂ ਤੇ ਇਨ ਕਾ ਤ੍ਯਾਗ ਹੀ ਸ੍ਰੇਸਟ ਮਾਨਾ ਹੈ⁽¹⁾॥
Prof. Sahib Singhਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ।ਪਦ ਅਰਥ ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ।
SikhNet (Spanish)El Supremo Señor es dueño de la creación y la Perfección; el Supremo Señor rige a los Yoguis y a los seres perfeccionados. Sus Santos no tienen necesidad de riquezas ni de milagros.
ਸੰਜੋਗੁ ਵਿਜੋਗੁ ਦੁਇ, ਕਾਰ ਚਲਾਵਹਿ; ਲੇਖੇ ਆਵਹਿ ਭਾਗ ॥
sanjog vijog due, kaar chalaaveh; lekhe aaveh bhaag | Ang 6
Sant Singh KhalsaUnion with Him, and separation from Him, come by His Will. We come to receive what is written in our destiny.
Manmohan SinghUnion and separation both regulate the world's business and by destiny man obtains his share.
Manmohan Singh (Punjabi)ਮਿਲਾਪ ਅਤੇ ਵਿਛੋੜਾ ਦੋਨੇਂ ਸੰਸਾਰ ਦੇ ਕੰਮ ਚਲਾਉਂਦੇ ਹਨ ਅਤੇ ਪਰਾਲਭਧ ਦੁਆਰਾ ਬੰਦਾ ਆਪਣਾ ਹਿੱਸਾ ਪਰਾਪਤ ਕਰਦਾ ਹੈ।
Fareedkot Teekaਜੋਗੀਯੋਂ ਕੇ ਸਾਥ ਚੇਲੇ ਹੋਤੇ ਹੈਂ। ਜੋ ਵਸਤੂ ਆਵਣੇ ਵਾਲੀ ਹੋਤੀ ਹੈ, ਸੋ ਸੰਜੋਗ ਕਰਨੇ ਵਾਲਾ ਕਰਮੁ ਰੂਪੁ ਚੇਲਾ ਲੇ ਆਵਤਾ ਹੈ। ਜੋ ਵਸਤੂ ਜਾਣੇ ਵਾਲੀ ਹੈ, ਸੋ ਵਿਜੋਗ ਕਰਨੇ ਵਾਲਾ ਕਰਮ ਰੂਪੁ ਚੇਲਾ ਲੇ ਜਾਤਾ ਹੈ। ਭਾਵ ਪ੍ਰਾਰਬਧ ਕੇ ਅਨੁਸਾਰ ਸੁਖ ਦੁਖ ਆਵਤਾ ਜਾਤਾ ਰਹਿਤਾ ਹੈ। ਐਸੇ ਸੰਜੋਗ ਔਰ ਵਿਜੋਗ ਦੋਨੋ ਚੇਲੇ ਕਾਰ ਚਲਾਵਤੇ ਹੈਂ। ਜੋ ਹਮਾਰੇ ਲੇਖ ਮੈ ਲਿਖਾ ਹੈ, ਸੋ ਹਮਾਰੇ ਕੋ (ਭਾਗ) ਛਾਂਦਾ ਆਇ ਜਾਤਾ ਹੈ, ਭਾਵ ਮਿਲ ਜਾਤਾ ਹੈ॥
Prof. Sahib Singhਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)ਪਦ ਅਰਥ ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ)। ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ = ਆਉਂਦੇ ਹਨ, ਮਿਲਦੇ ਹਨ। ਭਾਗ = ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ)।
SikhNet (Spanish)Él es quien nos acerca o nos aleja de Sí Mismo, regulando el comercio del mundo y determinando el Destino de los hombres.
ਆਦੇਸੁ; ਤਿਸੈ ਆਦੇਸੁ ॥
aades; tisai aades | Ang 7
Sant Singh KhalsaI bow to Him, I humbly bow.
Manmohan SinghObeisance, my obeisance is unto that Lord.
Manmohan Singh (Punjabi)ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
Fareedkot Teekaਜੋਗੀ ਆਦੇਸੁ ਆਦੇਸੁ ਬੋਲੀ ਬੋਲਤੇ ਹੈਂ। ਆਦੇਸੁ ਨਾਮੁ ਨਮਸਕਾਰ ਕਾ ਹੈ।(ਆਦੇਸੁ) ਦੇਸ ਕਾਲ ਵਸਤੂ ਕੇ ਪ੍ਰਛੇਦ ਤੇ ਜੋ ਰਹਿਤ ਹੈ, ਤਿਸ ਕੋ ਹਮਾਰੀ (ਆਦੇਸੁ) ਨਮਸਕਾਰ ਹੈ॥
Prof. Sahib Singh(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
SikhNet (Spanish)Postro mi ser siempre y para siempre ante ese Señor,
ਆਦਿ ਅਨੀਲੁ. ਅਨਾਦਿ ਅਨਾਹਤਿ; ਜੁਗੁ ਜੁਗੁ ਏਕੋ ਵੇਸੁ ॥੨੯॥
aad aneel. anaad anaahat; jug jug eko ves |29| Ang 7
Sant Singh KhalsaThe Primal One, the Pure Light, without beginning, without end. Throughout all the ages, He is One and the Same. ||29||
Manmohan SinghHe is primal, pure sans beginning, indestructible and of the same one vesture through all the ages.
Manmohan Singh (Punjabi)ਉਹ ਮੁੱਢਲਾ, ਪਵਿਤ੍ਰ, ਆਰੰਭ-ਰਹਿਤ, ਅਵਿਨਾਸੀ ਅਤੇ ਸਮੂਹ ਯੁਗਾਂ ਅੰਦਰ ਉਸੇ ਇਕੋ ਲਿਬਾਸ ਵਾਲਾ ਹੈ।
Fareedkot Teekaਸੋ ਜੋ ਸਰਬ ਕੀ ਆਦ ਹੈ ਔਰ (ਅਨੀਲੁ) ਨੀਲਾਦਿਕ ਰੰਗੋਂ ਸੋ ਰਹਿਤ ਹੈਂ ਔਰ ਅਨਾਦ ਆਦਿ ਸੇ ਰਹਤ ਹੈ ਔਰ (ਅਨਾਹਤਿ) ਦੂਸਰੇ ਕਰ ਕੇ ਮਾਰ੍ਯਾ ਨਹੀ ਜਾਤਾ, ਭਾਵ ਏਕ ਰਸ ਹੈ, ਔਰ (ਜੁਗ ਜੁਗ) ਚਾਰੋਂ ਜੁਗੋਂ ਮੇ ਏਕ (ਵੇਸੁ) ਰੂਪੁ ਹੈ॥੨੯॥☬ਅਬ ਕੁਛ ਬਿਸਥਾਰ ਸੇ ਉਤਪਤੀ ਕਾ ਪਰਕਾਰ ਕਹਤੇ ਹੈਂ:
Prof. Sahib Singhਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ ॥੨੯॥* ਭਾਵ: ਸਿਮਰਨ ਦੀ ਬਰਕਤਿ ਨਾਲ ਇਹ ਗਿਆਨ ਪੈਦਾ ਹੋਵੇਗਾ ਕਿ ਪ੍ਰਭੂ ਸਭ ਥਾਂ ਭਰਪੂਰ ਹੈ ਤੇ ਸਭ ਦਾ ਸਾਈਂ ਹੈ, ਉਸ ਦੀ ਰਜ਼ਾ ਵਿਚ ਜੀਵ ਇੱਥੇ ਆ ਇਕੱਠੇ ਹੁੰਦੇ ਹਨ ਤੇ ਰਜ਼ਾ ਵਿਚ ਹੀ ਇਥੋਂ ਤੁਰ ਪੈਂਦੇ ਹਨ। ਇਹ ਗਿਆਨ ਪੈਦਾ ਹੋਇਆ ਖਲਕਤ ਨਾਲ ਪਿਆਰ ਕਰਨ ਦੀ ਜਾਚ ਆਵੇਗੀ। ਜੋਗ-ਅਭਿਆਸ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਸਿੱਧੀਆਂ ਨੂੰ ਉੱਚਾ ਜੀਵਨ ਸਮਝ ਲੈਣਾ ਭੁੱਲ ਹੈ। ਇਹ ਤਾਂ ਸਗੋਂ ਕੁਰਾਹੇ ਲੈ ਜਾਂਦੀਆਂ ਹਨ। (ਇਹਨਾਂ ਦੀ ਸਹਾਇਤਾ ਨਾਲ ਜੋਗੀ ਲੋਕ ਆਮ ਜਨਤਾ ਉੱਤੇ ਦਬਾਉ ਪਾ ਕੇ ਉਹਨਾਂ ਨੂੰ ਇਨਸਾਨੀਅਤ ਤੋਂ ਡੇਗਦੇ ਹਨ)।੨੯।
SikhNet (Spanish)Primordial, Puro, sin Principio, sin Fin; a través de las épocas, Él prevalece en todo. (29)